ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਦਸਮ ਗ੍ਰੰਥ ਦਾ ਪ੍ਰਕਾਸ਼ ਨਹੀਂ ਕੀਤਾ ਜਾ ਸਕਦਾ : ਵੇਦਾਂਤੀ
 ¤ ਫ਼ਰਾਂਸ ਦੇ ਰਾਸ਼ਟਰਪਤੀ ਦਸਤਾਰ ਮੁੱਦਾ ਮੁੜ ਵਿਚਾਰਨਗੇ: ਪ੍ਰਧਾਨ ਮੰਤਰੀ  ¤ ਸਿਗਰੇਟ ਪੀਣ ’ਤੇ ਲਾਈ ਰੋਕ ਨੂੰ ਸੁਪਰੀਮ ਕੋਰਟ ਨੇ ਦਿਤੀ ਹਰੀ ਝੰਡੀ  ¤ ਹਰਿਆਣਾ ’ਚ ਸਿੱਖ ਧਰਮ ਦੇ ਪ੍ਰਸਾਰ ਲਈ ਠੋਸ ਯਤਨ  ¤ “Sikhs can’t be above rule ”  ¤ Sikh girl appears before court, denies abduction charge ¤ BLOOD DONATION BY SIKH NATION!  ¤ ‘‘ਸਹਿਜਧਾਰੀ ਸਿੱਖ ਕੌਣ ਹੈ?’’  ¤ ਭਾਰਤ ਸਰਕਾਰ ਵਲੋਂ ਜਾਰੀ ਸਿੱਕਿਆਂ ’ਚ ਭਗਤ ਸਿੰਘ ਦੀ ਟੋਪੀ ’ਤੇ ਵਿਵਾਦ ਛਿੜਿਆ  ¤... 
 
Category
 ¤ SIKH NEWS
 ¤ HEALTH

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਦਸਮ ਗ੍ਰੰਥ ਦਾ ਪ੍ਰਕਾਸ਼ ਨਹੀਂ ਕੀਤਾ ਜਾ ਸਕਦਾ : ਵੇਦਾਂਤੀ


Date: Jun 03, 2008

» Mail This News To Friend
» Post Your Comment
» Read Reader's Comments

ਫ਼ਤਿਹਗੜ੍ਹ ਸਾਹਿਬ, ਗੁਰਪ੍ਰੀਤ ਸਿੰਘ ਮਹਿਕ): ਅਕਾਲ ਤਖ਼ਤ ਦੇ ਮੁੱਖ ਸੇਵਾਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਆਖ਼ਰਕਾਰ ਮੰਨ ਲਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਦਸਮ ਗ੍ਰੰਥ ਦਾ ਪ੍ਰਕਾਸ਼ ਨਹੀਂ ਕੀਤਾ ਜਾ ਸਕਦਾ। ਹਾਲਾਂਕਿ ਗੁਰਦਵਾਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗਿਆਨੀ ਵੇਦਾਂਤੀ ਨੇ ਕਿਸੇ ਵਿਵਾਦ ਪੈਦਾ ਕਰਨ ਵਾਲੇ ਮੁੱਦੇ ਸਬੰਧੀ ਗੱਲ ਕਰਨ ਤੋਂ ਇਨਕਾਰ ਕੀਤਾ ਪਰ ਸਪੋਕਸਮੈਨ ਵਲੋਂ ਦਸਮ ਗ੍ਰੰਥ ਵਿਵਾਦ ਬਾਰੇ ਪੁੱਛਣ ਉਤੇ ਉਨ੍ਹਾਂ ਕਿਹਾ, ‘‘ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਦਸਮ ਗ੍ਰੰਥ ਦਾ ਪ੍ਰਕਾਸ਼ ਨਹੀਂ ਹੋ ਸਕਦਾ ਕਿਉਂਕਿ ਗੁਰੂ ਸਾਹਿਬਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੀ ਗੁਰਤਾ ਗੱਦੀ ਦਿਤੀ ਹੈ।’’ ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਦਵਾਨਾਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸਾਰੇ ਪੱਖਾਂ ’ਤੇ ਵਿਚਾਰ ਕਰ ਰਹੀ ਹੈ ਪਰ ਉਨ੍ਹਾਂ ਨਾਲ ਹੀ ਇਹ ਵੀ ਕਹਿ ਦਿਤਾ, ‘‘ਦਸਮ ਗ੍ਰੰਥ ਇਤਿਹਾਸ ਅਤੇ ਸਾਹਿਤ ਦਾ ਅਨਿੱਖੜਵਾਂ ਅੰਗ ਹੈ।’’ ਉਨ੍ਹਾਂ ਕਿਹਾ ਕਿ 6 ਮਈ ਨੂੰ ਤਖ਼ਤਾਂ ਦੇ ਮੁੱਖ ਸੇਵਾਦਾਰਾਂ ਦੀ ਮੀਟਿੰਗ ਰਖੀ ਗਈ ਹੈ ਜਿਸ ਵਿਚ ਪੰਥਕ ਮਸਲੇ ਵਿਚਾਰੇ ਜਾਣਗੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਿਨ੍ਹਾਂ ਮਸਲਿਆਂ ਬਾਰੇ ਗਿਆਨੀ ਵੇਦਾਂਤੀ ਅਟਕਦੇ ਦਿਸੇ, ਉਥੇ ਉਨ੍ਹਾਂ ਦੇ ਨਿਜੀ ਸਹਾਇਕ ਪ੍ਰਿਥੀਪਾਲ ਸਿੰਘ ਸੰਧੂ ਨੇ ਤੱਥ ਭਰਪੂਰ ਜਵਾਬ ਦੇ ਕੇ ਸਥਿਤੀ ਸਪੱਸ਼ਟ ਕੀਤੀ। ਗਿਆਨੀ ਵੇਦਾਂਤੀ ਨੇ ਕਿਹਾ, ‘‘ਸਿੱਖ ਇਤਿਹਾਸ ਕਿਤਾਬ ਸਬੰਧੀ ਪਟਨਾ ਤਖ਼ਤ ਦੇ ਮੁੱਖ ਸੇਵਾਦਾਰ ਗਿਆਨੀ ਇਕਬਾਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਮੱਕੜ ਅਤੇ ਅਕਾਲ ਤਖ਼ਤ ਦੇ ਸਾਬਕਾ ਮੁੱਖ ਸੇਵਾਦਾਰ ਪ੍ਰੋ. ਦਰਸ਼ਨ ਸਿੰਘ ਨੂੰ ਤਲਬ ਕਰਨ ਦਾ ਕੋਈ ਅਧਿਕਾਰ ਨਹੀਂ ਕਿਉਂਕਿ ਵੱਡੇ ਪੰਥਕ ਮਸਲਿਆਂ ਨੂੰ ਕੇਵਲ ਅਕਾਲ ਤਖ਼ਤ ਉਤੇ ਮੁੱਖ ਸੇਵਾਦਾਰਾਂ ਦੀ ਹਾਜ਼ਰੀ ਵਿਚ ਹੀ ਵਿਚਾਰਿਆ ਜਾ ਸਕਦਾ ਹੈ। ਗਿਆਨੀ ਇਕਬਾਲ ਸਿੰਘ ਨੇ ਕੁੱਝ ਫ਼ੈਸਲੇ ਅਪਣੇ ਤੌਰ ’ਤੇ ਲਏ ਹਨ, ਜੋ ਕੋਈ ਆਧਾਰ ਨਹੀਂ ਰਖਦੇ। ਵੱਖ-ਵੱਖ ਤਖ਼ਤਾਂ ਦੇ ਮੁੱਖ ਸੇਵਾਦਾਰ ਅਪਣੇ ਖੇਤਰ ਨਾਲ ਜੁੜੇ ਕਿਸੇ ਮਸਲੇ ਬਾਰੇ ਤਾਂ ਫ਼ੈਸਲਾ ਲੈ ਸਕਦੇ ਹਨ ਪਰ ਅਪਣੀ ਪੱਧਰ ’ਤੇ ਸਿੱਖ ਕੌਮ ਨਾਲ ਜੁੜੇ ਕਿਸੇ ਮਸਲੇ ’ਤੇ ਇਕੱਲੇ ਫ਼ੈਸਲਾ ਨਹੀਂ ਲੈ ਸਕਦੇ।’’ ਸ. ਮੱਕੜ ਨਾਲ ਹੁਣੇ ਜਿਹੇ ਹੋਈ ਅਪਣੀ ਗੁਪਤ ਮੀਟਿੰਗ ਬਾਰੇ ਉਨ੍ਹਾਂ ਦਸਿਆ ਕਿ ਮੀਟਿੰਗ ਦੌਰਾਨ ਰੋਜ਼ਮੱਰਾ ਦੇ ਮਸਲਿਆਂ ਸਣੇ ਦਸਮ ਗ੍ਰੰਥ, ਸ਼ਤਾਬਦੀਆਂ ਮਨਾਉਣ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰਬ ਪ੍ਰਮਾਣਤ ਟੀਕੇ, ਬੀਬੀ ਪ੍ਰਵੀਨ ਕੌਰ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਸਿੱਖ ਧਰਮ ਦੇ ਪ੍ਰਚਾਰ ਆਦਿ ਬਾਰੇ ਵਿਚਾਰਾਂ ਕੀਤੀਆਂ ਗਈਆਂ। ਜਦੋਂ ਉਨ੍ਹਾਂ ਨੂੰ ਕੁੱਝ ਅਖ਼ਬਾਰਾਂ ’ਚ ਪ੍ਰਕਾਸ਼ਤ ਖ਼ਬਰਾਂ ਬਾਰੇ ਪੁਛਿਆ ਗਿਆ ਕਿ ਮੀਟਿੰਗ ਦੌਰਾਨ ਸ. ਮੱਕੜ ਨੇ ਉਨ੍ਹਾਂ ਦੀ ਅਮਰੀਕਾ ਫੇਰੀ ਦੌਰਾਨ ਖ਼ਾਲਿਸਤਾਨ ਬਾਰੇ ਦਿਤੇ ਬਿਆਨ ’ਤੇ ਅਸੰਤੁਸ਼ਟੀ ਪ੍ਰਗਟਾਈ ਹੈ ਤਾਂ ਗਿਆਨੀ ਵੇਦਾਂਤੀ ਨੇ ਕਿਹਾ, ‘‘ਮੀਟਿੰਗ ’ਚ ਇਸ ਮੁੱਦੇ ’ਤੇ ਕੋਈ ਚਰਚਾ ਨਹੀਂ ਹੋਈ। ਤੁਸੀਂ ਮੇਰੇ ਫ਼ੋਨ ਤੋਂ ਇਸ ਸਬੰਧੀ ਸ. ਮੱਕੜ ਤੋਂ ਪੁਛ ਕੇ ਤਸੱਲੀ ਕਰ ਸਕਦੇ ਹੋ।’’ ਖ਼ਾਲਿਸਤਾਨ ਬਾਰੇ ਦਿਤੇ ਬਿਆਨ ਬਾਰੇ ਉਨ੍ਹਾਂ ਕਿਹਾ, ‘‘ਸਮਾਂ ਆਉਣ ’ਤੇ ਸੱਭ ਸਪੱਸ਼ਟ ਹੋ ਜਾਵੇਗਾ।’’ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੋਰ ਭਾਸ਼ਾਵਾਂ ’ਚ ਅਨੁਵਾਦ ਸਬੰਧੀ ਗਿਆਨੀ ਵੇਦਾਂਤੀ ਨੇ ਕਿਹਾ ਕਿ ਪੰਜਾਬੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਬ ਪ੍ਰਮਾਣਤ ਟੀਕਾ ਨਹੀਂ ਹੈ, ਇਸ ਲਈ ਇਕ ਕਮੇਟੀ ਗਠਤ ਕੀਤੀ ਗਈ ਹੈ, ਜੋ ਪੰਜਾਬੀ ’ਚ ਸਰਬ-ਪ੍ਰਮਾਣਤ ਟੀਕਾ ਤਿਆਰ ਕਰੇਗੀ। ਇਸ ਪਿਛੋਂ ਹੀ ਹੋਰਨਾਂ ਭਾਸ਼ਾਵਾਂ ’ਚ ਅਨੁਵਾਦ ਬਾਰੇ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਨਾਲ ਭਾਈ ਹਰਪਾਲ ਸਿੰਘ ਹੈ¤ਡ ਗ੍ਰੰਥੀ, ਮੈਨੇਜਰ ਅਮਰਜੀਤ ਸਿੰਘ, ਜਸਵੰਤ ਸਿੰਘ ਤਾਨ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਸ਼ਮਨਦੀਪ ਸਿੰਘ ਤਾਨ ਆਦਿ ਹਾਜ਼ਰ ਸਨ।


© 2008 SikhPress.com
Powered By Arash Info Corporation