ਹਰਿਆਣਾ ’ਚ ਸਿੱਖ ਧਰਮ ਦੇ ਪ੍ਰਸਾਰ ਲਈ ਠੋਸ ਯਤਨ
 ¤ ਫ਼ਰਾਂਸ ਦੇ ਰਾਸ਼ਟਰਪਤੀ ਦਸਤਾਰ ਮੁੱਦਾ ਮੁੜ ਵਿਚਾਰਨਗੇ: ਪ੍ਰਧਾਨ ਮੰਤਰੀ  ¤ ਸਿਗਰੇਟ ਪੀਣ ’ਤੇ ਲਾਈ ਰੋਕ ਨੂੰ ਸੁਪਰੀਮ ਕੋਰਟ ਨੇ ਦਿਤੀ ਹਰੀ ਝੰਡੀ  ¤ ਹਰਿਆਣਾ ’ਚ ਸਿੱਖ ਧਰਮ ਦੇ ਪ੍ਰਸਾਰ ਲਈ ਠੋਸ ਯਤਨ  ¤ “Sikhs can’t be above rule ”  ¤ Sikh girl appears before court, denies abduction charge ¤ BLOOD DONATION BY SIKH NATION!  ¤ ‘‘ਸਹਿਜਧਾਰੀ ਸਿੱਖ ਕੌਣ ਹੈ?’’  ¤ ਭਾਰਤ ਸਰਕਾਰ ਵਲੋਂ ਜਾਰੀ ਸਿੱਕਿਆਂ ’ਚ ਭਗਤ ਸਿੰਘ ਦੀ ਟੋਪੀ ’ਤੇ ਵਿਵਾਦ ਛਿੜਿਆ  ¤... 
 
Category
 ¤ SIKH NEWS
 ¤ HEALTH

ਹਰਿਆਣਾ ’ਚ ਸਿੱਖ ਧਰਮ ਦੇ ਪ੍ਰਸਾਰ ਲਈ ਠੋਸ ਯਤਨ


Date: Oct 02, 2008

» Mail This News To Friend
» Post Your Comment
» Read Reader's Comments
ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਵਲੋਂ ਹਰਿਆਣਾ ਵਿਚ ਨਗਰ ਕੀਰਤਨ, ਗੁਰਮਤਿ ਸਿੱਖਲਾਈ, ਕੀਰਤਨ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾ ਕੇ ਹਰਿਆਣਾ ’ਚ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਕਾਫ਼ੀ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਗੁਰਦਵਾਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸਲਾਨਾ ਜੋੜ ਮੋਲੇ ’ਚ ਸ਼ਿਰਕਤ ਕਰਨ ਪਹੁੰਚੇ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਦੇ ਉਪ-ਪ੍ਰਧਾਨ ਰਘੁਜੀਤ ਸਿੰਘ ਵਿਰਕ ਨੇ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਮੋਹਨ ਸਿੰਘ ਮਤਵਾਲਾ ਸਕੂਲ ਤਿਲੌਕੇਵਾਲਾ ਨੂੰ ਕਮੇਟੀ ਵਲੋਂ 2.5 ਕਰੋੜ ਰੁਪਏ ਦੀ ਆਰਥਿਕ ਮਦਦ ਦਿਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿਰਸਾ ਵਿਖੇ ਵੀ ਇਸ ਕਮੇਟੀ ਵਲੋਂ ਇਕ ਸਕੂਲ ਖੋਲ੍ਹਣ ਲਈ ਵਿਚਾਰ ਕੀਤਾ ਜਾ ਰਿਹਾ ਹੈ। ਹਰਿਆਣਾ ’ਚ ਵਖਰੀ ਕਮੇਟੀ ਦੇ ਮੁੱਦੇ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਸੰਸਥਾ ਦਾ ਧਿਆਨ ਰੱਖਣਾ ਸਰਕਾਰ ਦੀ ਜ਼ੁੰਮੇਵਾਰੀ ਹੁੰਦੀ ਹੈ ਪਰ ਜੇ ਫਿਰ ਵੀ ਸਰਕਾਰ ਕੁੱਝ ਨਹੀਂ ਕਰਦੀ ਤਾਂ ਸ਼੍ਰੋਮਣੀ ਕਮੇਟੀ ਕਿਸੇ ਵੀ ਕੀਮਤ ’ਤੇ ਹਰਿਆਣਾ ਦੇ ਗੁਰਦਵਾਰਿਆਂ ’ਤੇ ਕਬਜ਼ੇ ਨਹੀਂ ਕਰਨ ਦੇਵੇਗੀ, ਭਾਵੇਂ ਇਸ ਲਈ ਕਿੰਨੀ ਵੀ ਕੁਰਬਾਨੀ ਕਿਉਂ ਨਾ ਦੇਣੀ ਪਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ ਵਿਚ ਵਖਰੀ ਕਮੇਟੀ ਨਹੀਂ ਬਣ ਸਕਦੀ। ਉਨ੍ਹਾਂ ਕਿਹਾ ਕਿ ਅੱਜ ਵਖਰੀ ਕਮੇਟੀ ਦਾ ਰੌਲਾ ਪਾਉਣ ਵਾਲੇ ਸਿੱਖ ਜਦੋਂ ਗੁਰਧਾਮਾਂ ਵਿਚ ਗੋਲਕਾਂ ਦੀ ਗਿਣਤੀ ਹੁੰਦੀ ਹੈ ਅਤੇ ਬਜਟ ਪੇਸ਼ ਹੁੰਦਾ ਹੈ ਉਸ ਸਮੇਂ ਕਿਉਂ ਨਹੀਂ ਬੋਲਦੇ, ਜਦੋਂ ਕਿ ਬਾਅਦ ਵਿਚ ਕਮੇਟੀ ਨੂੰ ਬਦਨਾਮ ਕਰਨ ਲਈ ਰੌਲਾ ਪਾਉਦੇ ਹਨ। ਇਸ ਮੌਕੇ ਹਰਦੀਪ ਸਿੰਘ, ਬਲਕੌਰ ਸਿੰਘ, ਦਾਰਾ ਸਿੰਘ, ਨੱਛਤਰ ਸਿੰਘ, ਸ. ਜਗਦੇਵ ਸਿੰਘ ਆਦਿ ਮੌਜੂਦ ਸਨ।




© 2009 SikhPress.com
Powered By Arash Info Corporation