ਕੇਂਦਰ ਵਲੋਂ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਕਣਕ ’ਚੋਂ 15000 ਕਰੋੜ ਦਾ ਰਗੜਾ
 ¤ เฉžเจฐเจพเจ‚เจธ เจฆเฉ‡ เจฐเจพเจถเจŸเจฐเจชเจคเฉ€ เจฆเจธเจคเจพเจฐ เจฎเฉเฉฑเจฆเจพ เจฎเฉเฉœ เจตเจฟเจšเจพเจฐเจจเจ—เฉ‡: เจชเฉเจฐเจงเจพเจจ เจฎเฉฐเจคเจฐเฉ€  ¤ เจธเจฟเจ—เจฐเฉ‡เจŸ เจชเฉ€เจฃ โ€™เจคเฉ‡ เจฒเจพเจˆ เจฐเฉ‹เจ• เจจเฉ‚เฉฐ เจธเฉเจชเจฐเฉ€เจฎ เจ•เฉ‹เจฐเจŸ เจจเฉ‡ เจฆเจฟเจคเฉ€ เจนเจฐเฉ€ เจเฉฐเจกเฉ€  ¤ เจนเจฐเจฟเจ†เจฃเจพ โ€™เจš เจธเจฟเฉฑเจ– เจงเจฐเจฎ เจฆเฉ‡ เจชเฉเจฐเจธเจพเจฐ เจฒเจˆ เจ เฉ‹เจธ เจฏเจคเจจ  ¤ โ€œSikhs canโ€™t be above rule โ€  ¤ Sikh girl appears before court, denies abduction charge ¤ BLOOD DONATION BY SIKH NATION!  ¤ โ€˜โ€˜เจธเจนเจฟเจœเจงเจพเจฐเฉ€ เจธเจฟเฉฑเจ– เจ•เฉŒเจฃ เจนเฉˆ?โ€™โ€™  ¤ เจญเจพเจฐเจค เจธเจฐเจ•เจพเจฐ เจตเจฒเฉ‹เจ‚ เจœเจพเจฐเฉ€ เจธเจฟเฉฑเจ•เจฟเจ†เจ‚ โ€™เจš เจญเจ—เจค เจธเจฟเฉฐเจ˜ เจฆเฉ€ เจŸเฉ‹เจชเฉ€ โ€™เจคเฉ‡ เจตเจฟเจตเจพเจฆ เจ›เจฟเฉœเจฟเจ†  ¤... 
 
Category
 ¤ SIKH NEWS
 ¤ HEALTH

ਕੇਂਦਰ ਵਲੋਂ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਕਣਕ ’ਚੋਂ 15000 ਕਰੋੜ ਦਾ ਰਗੜਾ


Date: Apr 03, 2008

» Mail This News To Friend
» Post Your Comment
» Read Reader's Comments

ਚੰਡੀਗੜ੍ਹ, 2 ਅਪ੍ਰੈਲ (ਜਗਤਾਰ ਸਿੰਘ ਭੁੱਲਰ) : ਕਿਸਾਨਾਂ ਨੇ ਕਿਹਾ ਹੈ ਕਿ ਕਣਕ ਮਜਬੂੁਰੀ ਵਸ 600 ਰੁਪਏ ਪ੍ਰਤੀ ਕੁਇੰਟਲ ਘੱਟ ਉਤੇ ਵੇਚਣ ਨਾਲ ਪੰਜਾਬ ਦੇ ਕਿਸਾਨਾਂ ਨੂੰ 9000 ਕਰੋੜ ਰੁਪਏ ਅਤੇ ਹਰਿਆਣਾ ਦੇ ਕਿਸਾਨਾਂ ਨੂੰ 6000 ਕਰੋੜ ਰੁਪਏ ਦਾ ਚੂਨਾ ਲੱਗੇਗਾ। ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਨਾਲ ਸਬੰਧਤ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਲੋਂ ਕਣਕ ਦੀ ਖ਼੍ਰੀਦ ’ਤੇ ਨਿਜੀ ਸੰਗਠਨਾਂ ਵਲੋਂ ਖ਼੍ਰੀਦ ਉਤੇ ਲਗਾਈ ਪਾਬੰਦੀ ਦੇ ਵਿਰੋਧ ਵਿਚ ਮੁਜ਼ਾਹਰਾ ਕੀਤਾ ਗਿਆ। ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦੇ ਹੋਏ ਨਾਮਵਰ ਕਿਸਾਨ ਨੇਤਾ ਤੇ ਐਮ.ਪੀ. ਸ਼ਰਦ ਜੋਸ਼ੀ ਅਤੇ ਯੂਨੀਅਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ’ਚੋਂ ਕ੍ਰਮਵਾਰ 150 ਲੱਖ ਟਨ ਅਤੇ 100 ਲੱਖ ਟਨ ਕਣਕ ਪੈਦਾ ਹੋਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਖੁੱਲ੍ਹੀ ਅੰਤਰਰਾਸ਼ਟਰੀ ਮੰਡੀ ਵਿਚ ਕਣਕ 1600 ਰੁਪਏ ਪ੍ਰਤੀ ਕੁਇੰਟਲ ਵਿਕ ਰਹੀ ਹੈ ਜਦਕਿ ਕਿਸਾਨਾਂ ਨੂੰ 1000 ਰੁਪਏ ਪ੍ਰਤੀ ਕੁਇੰਟਲ ਘੱਟੋ ਘੱਟ ਸਮਰਥਨ ਮੁੱਲ ’ਤੇ ਹੀ ਵੇਚਣ ਲਈ ਜ਼ੁਲਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਿਰਫ਼ ਪੰਜਾਬ ਅਤੇ ਹਰਿਆਣਾ ਵਿਚ ਹੀ ਕਣਕ ਦੀ ਨਿੱਜੀ ਸੰਸਥਾਵਾਂ ਵਲੋਂ ਖ਼ਰੀਦ ’ਤੇ ਪਾਬੰਦੀ ਲਗਾਈ ਹੈ। ਕਿਸਾਨਾਂ ਨੂੰ ਅਪਣੀ ਕਣਕ ਆਜ਼ਾਦੀ ਨਾਲ ਵੇਚਣ ਦੇ ਮੁਢਲੇ ਅਧਿਕਾਰਾਂ ਤੋਂ ਵਾਂਝਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਹੁਕਮ ਬਹੁਤ ਹੀ ਦੁਖਦਾਈ ਤੇ ਘਿਨਾਉਣਾ ਹੈ। ਉਨ੍ਹਾਂ ਕਿਹਾ ਕਿ ਦੋਹਾਂ ਸੂਬਿਆਂ ’ਚ ਕਿਸਾਨਾਂ ਨੂੰ 15000 ਕਰੋੜ ਰੁਪਏ ਦਾ ਰਗੜਾ ਲਗਾਇਆ ਜਾ ਰਿਹਾ ਹੈ। ਇਹ ਰਕਮ ਏਨੀ ਵੱਡੀ ਹੈ ਕਿ ਕੇਂਦਰ ਵਲੋਂ ਕਿਸਾਨਾਂ ਨੂੰ ਕਰਜ਼ ਮੁਕਤੀ ਲਈ ਦਿਤੀ ਰਾਹਤ ਬਾਰੇ ਪ੍ਰਚਾਰ ਤੋਂ ਵੀ ਕਈ ਗੁਣਾ ਜ਼ਿਆਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖਾਦ, ਡੀਜ਼ਲ, ਕੀੜੇਮਾਰ ਦਵਾਈਆਂ ਅਤੇ ਨਦੀਨ ਨਾਮਕ ਦਵਾਈਆ ਆਦਿ ਦੀਆਂ ਕੀਮਤਾਂ ਅਸਮਾਨੇ ਚੜ੍ਹ ਰਹੀਆਂ ਹਨ ਤਾਂ ਦੂਜੇ ਪਾਸੇ ਸਰਕਾਰ ਗ਼ਰੀਬਾਂ ਨੂੰ ਸਸਤਾ ਅਨਾਜ ਮੁਹਈਆ ਕਰਵਾਉਣ ਦੇ ਨਾਂ ’ਤੇ ਕਿਸਾਨਾਂ ਨੂੰ ਦਿਵਾਲੀਆ ਬਣਨ ਉਤੇ ਮਜਬੂਰ ਕਰ ਰਹੀ ਹੈ। ਕਿਸਾਨ ਯੂਨੀਅਨ ਵਲੋਂ ਕਿਸਾਨ ਭਵਨ ਤੋਂ ਸੈਕਟਰ 17 ਤਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਚੌਧਰੀ ਚਰਨ ਸਿੰਘ, ਚੌਧਰੀ ਰਤਨ ਮਾਨ, ਬਲਦੇਵ ਸਿੰਘ, ਚੌਧਰੀ ਗੁਨ ਪ੍ਰਕਾਸ਼, ਬਲਵਿੰਦਰ ਸਿੰਘ ਬਾਜਵਾ, ਸੁਖਦੇਵ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।


© 2008 SikhPress.com
Powered By Arash Info Corporation