ਅਡਵਾਨੀ ਨਹੀਂ ,ਸ਼ਹੀਦਾਂ ਦੇ ਪਰਿਵਾਰ ਸਿਰੋਪਾਓ ਦੇ ਹੱਕਦਾਰ ਹਨ-ਸੇਠੀ
 ¤ ਫ਼ਰਾਂਸ ਦੇ ਰਾਸ਼ਟਰਪਤੀ ਦਸਤਾਰ ਮੁੱਦਾ ਮੁੜ ਵਿਚਾਰਨਗੇ: ਪ੍ਰਧਾਨ ਮੰਤਰੀ  ¤ ਸਿਗਰੇਟ ਪੀਣ ’ਤੇ ਲਾਈ ਰੋਕ ਨੂੰ ਸੁਪਰੀਮ ਕੋਰਟ ਨੇ ਦਿਤੀ ਹਰੀ ਝੰਡੀ  ¤ ਹਰਿਆਣਾ ’ਚ ਸਿੱਖ ਧਰਮ ਦੇ ਪ੍ਰਸਾਰ ਲਈ ਠੋਸ ਯਤਨ  ¤ “Sikhs can’t be above rule ”  ¤ Sikh girl appears before court, denies abduction charge ¤ BLOOD DONATION BY SIKH NATION!  ¤ ‘‘ਸਹਿਜਧਾਰੀ ਸਿੱਖ ਕੌਣ ਹੈ?’’  ¤ ਭਾਰਤ ਸਰਕਾਰ ਵਲੋਂ ਜਾਰੀ ਸਿੱਕਿਆਂ ’ਚ ਭਗਤ ਸਿੰਘ ਦੀ ਟੋਪੀ ’ਤੇ ਵਿਵਾਦ ਛਿੜਿਆ  ¤... 
 
Category
 ¤ SIKH NEWS
 ¤ HEALTH

ਅਡਵਾਨੀ ਨਹੀਂ ,ਸ਼ਹੀਦਾਂ ਦੇ ਪਰਿਵਾਰ ਸਿਰੋਪਾਓ ਦੇ ਹੱਕਦਾਰ ਹਨ-ਸੇਠੀ


Date: Apr 18, 2008

» Mail This News To Friend
» Post Your Comment
» Read Reader's Comments

ਨਵੀਂ ਦਿੱਲੀ, 17 ਅਪ੍ਰੈਲ (ਡਾ: ਜਗਮੇਲ ਸਿੰਘ)-ਵਿਸਾਖੀ ਦੇ ਸ਼ੁਭ ਅਵਸਰ ਤੇ ਸ਼੍ਰੋਮਣੀ ਗੁਰਦੁਆਰਾ ਸੇਵਾਦਾਰ ਕਮੇਟੀ ਦੀ ਇਕੱਤਰਤਾ ਕਮੇਟੀ ਦੇ ਕੌਮੀ ਪ੍ਰਧਾਨ ਰਾਜਾ ਸਿੰਘ ਸੇਠੀ ਦੀ ਅਗਵਾਈ ਵਿਚ ਹੋਈ। ਇਸ ਮੌਕੇ ਸਮੁੱਚੇ ਦੇਸ਼ ਵਾਸੀਆਂ ਨੂੰ ਵਿਸਾਖੀ ਰਾਮ ਨੌਮੀ ਤੇ ਅੰਬੇਡਕਰ ਜੈਅੰਤੀ ਦੀ ਵਧਾਈ ਦਿੱਤੀ। ਸੇਵਾਦਾਰ ਕਮੇਟੀ ਦੇ ਮੀਤ ਪ੍ਰਧਾਨ ਸ: ਦਰਸ਼ਨ ਸਿੰਘ ਕਾਲਕਾ ਜੀ ਅਤੇ ਦਿੱਲੀ ਸਿੱਖ ਮੰਚ ਦੇ ਮੁਖੀ ਜ: ਅਮਰੀਕ ਸਿੰਘ ਨੇ ਕਿਹਾ ਕਿ ਵਿਸਾਖੀ ਦੇਸ਼ ਲਈ ਰਾਸ਼ਟਰੀ ਏਕਤਾ ਦਾ ਪ੍ਰਤੀਕ ਹੈ। ਸਾਬਕਾ ਉਪ ਪ੍ਰਧਾਨ ਮੰਤਰੀ ਸ੍ਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਵਿਸਾਖੀ ਮੌਕੇ ਅਕਾਲੀ ਦਲ (ਬਾਦਲ) ਦੇ ਸਿੱਖ ਨੇਤਾਵਾਂ ਵੱਲੋਂ ਸਿਰੋਪਾਓ ਤੇ ਕਿਰਪਾਨਾ ਭੇਟ ਕੀਤੇ ਜਾਣ ਦੀ ਸਖਤ ਨਿਖੇਧੀ ਕਰਦਿਆਂ ਸ: ਰਾਜਾ ਸਿੰਘ ਸੇਠੀ ਨੇ ਕਿਹਾ ਕਿ ਗੁਰੂ ਮਹਾਰਾਜਾ ਦੀ ਬਖਸ਼ਿਸ਼ ਸਿਰੋਪਾਓ ਉਸ ਸ਼ਖਸੀਅਤ ਨੂੰ ਭੇਟ ਕਰਨੀ ਚਾਹੀਦੀ ਹੈ ਜਿਸ ਦੀ ਕੌਮ ਲਈ ਕੋਈ ਕੁਰਬਾਨੀ ਹੋਵੇ। ਕੌਮ ਦੇ ਮਹਾਨ ਸ਼ਹੀਦਾਂ ਦੇ ਪਰਿਵਾਰ ਇਸ ਸਨਮਾਨ ਦੇ ਹੱਕਦਾਰ ਹਨ। ਸਿਆਸੀ ਵਿਅਕਤੀਆਂ ਵੱਲੋਂ ਨਿੱਜ ਸੁਆਰਥ ਲਈ ਅਡਵਾਨੀ ਵਰਗੇ ਲੋਕਾਂ ਨੂੰ ਖੁਦ ਉਨ੍ਹਾਂ ਦੇ ਘਰ ਪਹੁੰਚ ਕੇ ਸਿਰੋਪੇ ਦੇਣੇ ਗੁਰਮਰਿਆਦਾ ਦੀ ਉਘਣਾ ਹੈ। ਸ: ਸੇਠੀ ਨੇ ਕਿਹਾ ਕਿ ਸ੍ਰੀ ਅਡਵਾਨੀ ਨੂੰ ਇਸ ਵੇਲੇ ਸਿਰੋਪਾ ਭੇਟ ਕਰਨਾ ਸਿੱਖਾਂ ਦੇ ਜ਼ਖਮਾਂ ਤੇ ਨਮਕ ਛਿੜਕਣ ਵਾਲੀ ਗੱਲ ਹੈ ਕਿਉੁਂਕਿ ਸ੍ਰੀ ਅਡਵਾਨੀ ਨੇ ਆਪਣੀ ਪੁਸਤਕ ਵਿਚ ਖੁਦ ਮੰਨਿਆ ਕਿ ਉਨ੍ਹਾਂ ਅਤੇ ਉਨ੍ਹਾਂ ਦੀ ਪਾਰਟੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸ੍ਰੀ ਦਰਬਾਰ ਸਾਹਿਬ ਤੇ ਫੌਜੀ ਕਾਰਵਾਈ ਕਰਨ ਲਈ ਮਜਬੂਰ ਕੀਤਾ।

Sikh Press SMS ALERT
SMS Alerts type "Join Sikhpress" & send it to 567673434
Only Indian Mobile Numbers

Send News or Contact us sikh@sikhpress.com

Visit sikhpress.com for Punjabi Unicode News, Sikh News from World




© 2008 SikhPress.com
Powered By Arash Info Corporation