ਸਿੱਖ ਮਿਸ਼ਨਰੀ ਕਾਲਜ ਵਲੋਂ ਗੁਰੂ ਨਾਨਕ ਦੇਵ ਅਕੈਡਮੀ ਸਨਮਾਨਤ
 ¤ ਫ਼ਰਾਂਸ ਦੇ ਰਾਸ਼ਟਰਪਤੀ ਦਸਤਾਰ ਮੁੱਦਾ ਮੁੜ ਵਿਚਾਰਨਗੇ: ਪ੍ਰਧਾਨ ਮੰਤਰੀ  ¤ ਸਿਗਰੇਟ ਪੀਣ ’ਤੇ ਲਾਈ ਰੋਕ ਨੂੰ ਸੁਪਰੀਮ ਕੋਰਟ ਨੇ ਦਿਤੀ ਹਰੀ ਝੰਡੀ  ¤ ਹਰਿਆਣਾ ’ਚ ਸਿੱਖ ਧਰਮ ਦੇ ਪ੍ਰਸਾਰ ਲਈ ਠੋਸ ਯਤਨ  ¤ “Sikhs can’t be above rule ”  ¤ Sikh girl appears before court, denies abduction charge ¤ BLOOD DONATION BY SIKH NATION!  ¤ ‘‘ਸਹਿਜਧਾਰੀ ਸਿੱਖ ਕੌਣ ਹੈ?’’  ¤ ਭਾਰਤ ਸਰਕਾਰ ਵਲੋਂ ਜਾਰੀ ਸਿੱਕਿਆਂ ’ਚ ਭਗਤ ਸਿੰਘ ਦੀ ਟੋਪੀ ’ਤੇ ਵਿਵਾਦ ਛਿੜਿਆ  ¤... 
 
Category
 ¤ SIKH NEWS
 ¤ HEALTH

ਸਿੱਖ ਮਿਸ਼ਨਰੀ ਕਾਲਜ ਵਲੋਂ ਗੁਰੂ ਨਾਨਕ ਦੇਵ ਅਕੈਡਮੀ ਸਨਮਾਨਤ


Date: Apr 21, 2008

» Mail This News To Friend
» Post Your Comment
» Read Reader's Comments

ਕੁਰੂਕਸ਼ੇਤਰ, 21 ਅਪ੍ਰੈਲ (ਮਲਿਕਪੁਰੀ) : ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਧਾਰਮਕ ਪ੍ਰੀਖਿਆ-2007 ਵਿਚ ਚੰਗੀ ਕਾਰਗੁਜ਼ਾਰੀ ਲਈ ਗੁਰੂ ਨਾਨਕ ਦੇਵ ਅਕੈਡਮੀ ਪਿਹੋਵਾ ਨੂੰ ਸਨਮਾਨਤ ਕੀਤਾ ਗਿਆ। ਅਕੈਡਮੀ ਦੇ ਡਾਇਰੈਕਟਰ ਜਸਵੀਰ ਸਿੰਘ ਨੇ ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਪ੍ਰੀਖਿਆ ਵਿਚ ਅਕੈਡਮੀ ਦੇ 158 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ਵਿਚੋਂ 34 ਵਿਦਿਆਰਥੀਆਂ ਨੇ ਮੈਰਿਟ ਵਿਚ ਸਥਾਨ ਬਣਾਇਆ ਹੈ। ਉਨ੍ਹਾਂ ਦਸਿਆ ਕਿ ਨੌਵੀਂ ਜਮਾਤ ਦੀ ਵਿਦਿਆਰਥਣ ਗੁਰਿੰਦਰ ਕੌਰ ਨੇ 300 ਵਿਚੋਂ 282 ਨੰਬਰ ਲੈ ਕੇ ਪੂਰੇ ਹਰਿਆਣੇ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਅਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੀ ਬ੍ਰਾਂਚ ਗੁਰਮਤਿ ਕਾਲਜ ਪਿੰਡ ਭੌਰ ਸੈਦਾ ਦੇ ਪ੍ਰਿੰਸੀਪਲ ਗੁਰਬਚਨ ਸਿੰਘ ਨੇ ਗੁਰਿੰਦਰ ਕੌਰ ਅਤੇ ਮੈਰਿਟ ਵਿਚ ਸਥਾਨ ਬਨਾਉਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਸਨਮਾਨ ਪੱਤਰ ਦੇ ਕੇ ਉਤਸ਼ਾਹਤ ਕੀਤਾ। ਇਸ ਮੌਕੇ ਅਕੈਡਮੀ ਦੀ ਪ੍ਰਿੰਸੀਪਲ ਬੀਬਾ ਕਮਲਪ੍ਰੀਤ ਕੌਰ ਨੇ ਕਿਹਾ ਕਿ ਅਜੌਕੇ ਸਮੇਂ ਸਾਰੇ ਸਕੂਲਾਂ ਵਿਚ ਧਾਰਮਕ ਸਿਖਿਆ ਲਾਜ਼ਮੀ ਤੌਰ ’ਤੇ ਬੱਚਿਆਂ ਨੂੰ ਪੜ੍ਹਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਬੱਚੇ ਪੱਛਮੀ ਪ੍ਰਭਾਵ ਕਾਰਨ ਅਪਣੇ ਧਾਰਮਕ ਵਿਰਸੇ ਤੋਂ ਦੂਰ ਹੁੰਦੇ ਜਾ ਰਹੇ ਹਨ। ਅੱਜ ਸਮੇਂ ਦੀ ਲੋੜ ਹੈ ਕਿ ਬੱਚਿਆਂ ਨੂੰ ਚੰਗੀ ਸਿਖਿਆ ਦੇ ਨਾਲ-ਨਾਲ ਧਾਰਮਕ ਸਿਖਿਆ ਵੀ ਦਿਤੀ ਜਾਵੇ ਤਾਂ ਕਿ ਬੱਚੇ ਅਪਣੇ ਧਰਮ, ਵਿਰਸੇ, ਸਭਿਆਚਾਰ ਨਾਲ ਜੁੜੇ ਰਹਿ ਸਕਣ। ਡਾਇਰੈਕਟਰ ਜਸਵੀਰ ਸਿੰਘ ਨੇ ਕਿਹਾ ਕਿ ਅਕੈਡਮੀ ਵਿਚ ਬੱਚਿਆਂ ਨੂੰ ਦੁਨਿਆਵੀਂ ਪੜ੍ਹਾਈ ਦੇ ਨਾਲ-ਨਾਲ ਗੁਰਮਤਿ ਸੰਗੀਤ, ਕੀਰਤਨ, ਧਾਰਮਕ ਸਿਖਿਆ, ਖੇਡਾਂ ਦੀ ਸਿਖਲਾਈ, ਗਤਕਾ ਸਿਖਲਾਈ ਅਤੇ ਧਾਰਮਕ ਸਿਖਿਆ ਵੀ ਦਿਤੀ ਜਾਂਦੀ ਹੈ ਤਾਕਿ ਵਿਦਿਆਰਥੀ ਚੰਗੇ ਨਾਗਰਿਕ ਬਣ ਸਕਣ। ਇਸ ਮੌਕੇ ਐਚ.ਐਸ. ਚੀਮਾ, ਬੀਰਦਵਿੰਦਰ ਸਿੰਘ, ਸੰਜੀਵ ਸ਼ਰਮਾ, ਇੰਦਰਜੀਤ ਸਿੰਘ ਅਤੇ ਗੌਰਵ ਸ਼ਰਮਾ ਤੋਂ ਇਲਾਵਾ ਹੋਰ ਅਧਿਆਪਕ ਹਾਜ਼ਰ ਸਨ।

Sikh Press SMS ALERT
SMS Alerts type "Join Sikhpress" & send it to 567673434
Only Indian Mobile Numbers

Send News or Contact us sikh@sikhpress.com

Visit sikhpress.com for Punjabi Unicode News, Sikh News from World



© 2009 SikhPress.com
Powered By Arash Info Corporation