ਨਲਵੀ ਨੇ ਕੀਤਾ ਦਾਅਵਾ ਹਰਿਆਣਾ ਵਿਚ ਵਖਰੀ ਸ਼੍ਰੋਮਣੀ ਗੁਰਦਵਾਰਾ ਕਮੇਟੀ ਬਨਾਉਣ ਲਈ ਪ੍ਰਧਾਨ ਮੰਤਰੀ ਸਹਿਮਤ
 ¤ ਫ਼ਰਾਂਸ ਦੇ ਰਾਸ਼ਟਰਪਤੀ ਦਸਤਾਰ ਮੁੱਦਾ ਮੁੜ ਵਿਚਾਰਨਗੇ: ਪ੍ਰਧਾਨ ਮੰਤਰੀ  ¤ ਸਿਗਰੇਟ ਪੀਣ ’ਤੇ ਲਾਈ ਰੋਕ ਨੂੰ ਸੁਪਰੀਮ ਕੋਰਟ ਨੇ ਦਿਤੀ ਹਰੀ ਝੰਡੀ  ¤ ਹਰਿਆਣਾ ’ਚ ਸਿੱਖ ਧਰਮ ਦੇ ਪ੍ਰਸਾਰ ਲਈ ਠੋਸ ਯਤਨ  ¤ “Sikhs can’t be above rule ”  ¤ Sikh girl appears before court, denies abduction charge ¤ BLOOD DONATION BY SIKH NATION!  ¤ ‘‘ਸਹਿਜਧਾਰੀ ਸਿੱਖ ਕੌਣ ਹੈ?’’  ¤ ਭਾਰਤ ਸਰਕਾਰ ਵਲੋਂ ਜਾਰੀ ਸਿੱਕਿਆਂ ’ਚ ਭਗਤ ਸਿੰਘ ਦੀ ਟੋਪੀ ’ਤੇ ਵਿਵਾਦ ਛਿੜਿਆ  ¤... 
 
Category
 ¤ SIKH NEWS
 ¤ HEALTH

ਨਲਵੀ ਨੇ ਕੀਤਾ ਦਾਅਵਾ ਹਰਿਆਣਾ ਵਿਚ ਵਖਰੀ ਸ਼੍ਰੋਮਣੀ ਗੁਰਦਵਾਰਾ ਕਮੇਟੀ ਬਨਾਉਣ ਲਈ ਪ੍ਰਧਾਨ ਮੰਤਰੀ ਸਹਿਮਤ


Date: Apr 30, 2008

» Mail This News To Friend
» Post Your Comment
» Read Reader's Comments
ਚੰਡੀਗੜ੍ਹ, 29 ਅਪ੍ਰੈਲ (ਸੁਸ਼ੀਲ ਗਰੋਵਰ): ਹਰਿਆਣਾ ਦੇ ਸਿੱਖਾਂ ਵਲੋਂ ਵਖਰੀ ਗੁਰਦਵਾਰਾ ਪ੍ਰਬੰਧਕ ਕਮੇਟੀ ਬਣਾਏ ਜਾਣ ਦੀ ਮੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀ ਹਾਂ ਪੱਖੀ ਹੁੰਗਾਰਾ ਦਿਤਾ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਤੋਂ ਨੁਮਾਇੰਦਗੀ ਕਰ ਰਹੇ ਦੀਦਾਰ ਸਿੰਘ ਨਲਵੀ ਨੇ ਅੱਜ ਅਪਣੇ ਕੁੱਝ ਹੋਰ ਸਾਥੀ ਮੈਂਬਰਾਂ ਨੂੰ ਨਾਲ ਲੈ ਕੇ ਕੁਰਕਸ਼ੇਤਰ ਦੇ ਐਮ.ਪੀ. ਨਵੀਨ ਜਿੰਦਲ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਹਰਿਆਣਾ ਵਿਚ ਵਖਰੀ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ਗਠਨ ਕਰਨ ਦੀ ਮੰਗ ਕੀਤੀ। ਨਲਵੀ ਨੇ ਅੱਜ ਦਿੱਲੀ ਤੋਂ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਦਸਿਆ ਕਿ ਪੰਜਾਬ ਪੁਨਰ ਗਠਨ ਐਕਟ 1966 ਦੀ ਮਦ 72 ਰਾਹੀਂ ਪਾਰਲੀਮੈਂਟ ਨੇ ਹਰਿਆਣਾ ਦੀ ਵਖਰੀ ਕਮੇਟੀ ਬਨਾਉਣ ਦੀ ਆਗਿਆ ਦਿਤੀ ਪਰ ਅਜੇ ਤਕ ਰਾਜ ਸਰਕਾਰ ਨੇ ਇਸ ਸਬੰਧੀ ਕੋਈ ਕਦਮ ਨਹੀਂ ਚੁਕਿਆ ਬਲਕਿ ਕੇਵਲ ਐਲਾਨ ਹੀ ਕੀਤੇ ਹਨ। ਨਲਵੀ ਨੇ ਦਸਿਆ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਗੱਲਬਾਤ ਨਾਲ ਸਹਿਮਤੀ ਪ੍ਰਗਟ ਕਰਦਿਆਂ ਐਮ.ਪੀ. ਨਵੀਨ ਜਿੰਦਲ ਨੂੰ ਹਦਾਇਤ ਕੀਤੀ ਕਿ ਉਹ ਹਰਿਆਣਾ ਸਰਕਾਰ ਨਾਲ ਤਾਲਮੇਲ ਕਰ ਕੇ ਹਰਿਆਣਾ ਵਿਚ ਵਖਰੀ ਗੁਰਦਵਾਰਾ ਕਮੇਟੀ ਬਨਾਉਣ ਦਾ ਕੰਮ ਸਿਰੇ ਚੜ੍ਹਾਉਣ। ਦੀਦਾਰ ਸਿੰਘ ਨਲਵੀ ਦੇ ਨਾਲ ਪ੍ਰਧਾਨ ਮੰਤਰੀ ਨੂੰ ਮਿਲਣ ਵਾਲੇ ਵਫ਼ਦ ਵਿਚ ਜਗਦੀਸ਼ ਸਿੰਘ ਝੀਂਡਾ, ਅਵਤਾਰ ਸਿੰਘ, ਖ਼ੁਸ਼ਪਾਲ ਸਿੰਘ ਅਤੇ ਬਲਦੇਵ ਸਿੰਘ ਬੱਲੀ ਵੀ ਮੌਜੂਦ ਸਨ।

Sikh Press SMS ALERT
SMS Alerts type "Join Sikhpress" & send it to 567673434
Only Indian Mobile Numbers

Send News or Contact us sikh@sikhpress.com

Visit sikhpress.com for Punjabi Unicode News, Sikh News from World



© 2008 SikhPress.com
Powered By Arash Info Corporation