‘ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਮਨੀ ਚੋਣਾਂ ਦੌਰਾਨ ਕਾਂਗਰਸ ਦਾ ਸਮਰਥਨ ਨਹੀਂ ਕੀਤਾ ਜਾਵੇਗਾ’
 ¤ ਫ਼ਰਾਂਸ ਦੇ ਰਾਸ਼ਟਰਪਤੀ ਦਸਤਾਰ ਮੁੱਦਾ ਮੁੜ ਵਿਚਾਰਨਗੇ: ਪ੍ਰਧਾਨ ਮੰਤਰੀ  ¤ ਸਿਗਰੇਟ ਪੀਣ ’ਤੇ ਲਾਈ ਰੋਕ ਨੂੰ ਸੁਪਰੀਮ ਕੋਰਟ ਨੇ ਦਿਤੀ ਹਰੀ ਝੰਡੀ  ¤ ਹਰਿਆਣਾ ’ਚ ਸਿੱਖ ਧਰਮ ਦੇ ਪ੍ਰਸਾਰ ਲਈ ਠੋਸ ਯਤਨ  ¤ “Sikhs can’t be above rule ”  ¤ Sikh girl appears before court, denies abduction charge ¤ BLOOD DONATION BY SIKH NATION!  ¤ ‘‘ਸਹਿਜਧਾਰੀ ਸਿੱਖ ਕੌਣ ਹੈ?’’  ¤ ਭਾਰਤ ਸਰਕਾਰ ਵਲੋਂ ਜਾਰੀ ਸਿੱਕਿਆਂ ’ਚ ਭਗਤ ਸਿੰਘ ਦੀ ਟੋਪੀ ’ਤੇ ਵਿਵਾਦ ਛਿੜਿਆ  ¤... 
 
Category
 ¤ SIKH NEWS
 ¤ HEALTH

‘ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਮਨੀ ਚੋਣਾਂ ਦੌਰਾਨ ਕਾਂਗਰਸ ਦਾ ਸਮਰਥਨ ਨਹੀਂ ਕੀਤਾ ਜਾਵੇਗਾ’


Date: May 06, 2008

» Mail This News To Friend
» Post Your Comment
» Read Reader's Comments
ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਹਰਿਆਣਾ ਵਿਚ ਹੋ ਰਹੀਆਂ ਜ਼ਿਮਨੀ ਚੋਣਾਂ ਵਿਚ ਕਾਂਗਰਸ ਦਾ ਸਮਰਥਨ ਨਹੀਂ ਕਰੇਗੀ। ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਹੈ¤ਡ ਆਫ਼ਿਸ ਦੋਸੜਕਾ ਤੋਂ ਜਾਰੀ ਪ੍ਰੈ¤ਸ ਬਿਆਨ ਵਿਚ ਕਿਹਾ ਗਿਆ ਹੈ ਕਿ ਕਾਂਗਰਸ ਨੇ ਜਿਸ ਸਮੇਂ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਸਮੇਂ ਅਪਣੇ ਚੋਣ ਮਨੋਰਥ ਪੱਤਰ ਵਿਚ ਇਹ ਵਾਅਦਾ ਕੀਤਾ ਸੀ ਕਿ ਜੇਕਰ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਆਈ ਤਾਂ ਹਰਿਆਣਾ ਦੀ ਵਖਰੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਬਣਾ ਦਿਤੀ ਜਾਵੇਗੀ। ਕਾਂਗਰਸ ਸਰਕਾਰ ਬਣੇ ਨੂੰ ਪ੍ਰਦੇਸ਼ ਵਿਚ ਤਿੰਨ ਸਾਲ ਬੀਤ ਚੁੱਕੇ ਹਨ ਪਰ ਸਰਕਾਰ ਨੇ ਅਜੇ ਅਪਣੇ ਵਾਅਦੇ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ। ਬਿਆਨ ਵਿਚ ਕਿਹਾ ਗਿਆ ਹੈ ਕਿ ਇਕ ਅਖ਼ਬਾਰ ਵਲੋਂ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਦਾ ਨਾਂਅ ਲੈ ਕੇ ਇਹ ਬਿਆਨ ਛਾਪਿਆ ਗਿਆ ਹੈ ਕਿ ਹਰਿਆਣਾ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਕਾਂਗਰਸ ਦਾ ਸਮਰਥਨ ਕਰ ਰਹੀ ਹੈ, ਜੋ ਕਿ ਬਿਲਕੁਲ ਝੂਠ ਹੈ। ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਇਸ ਝੂਠੀ ਖ਼ਬਰ ਦਾ ਜ਼ੋਰਦਾਰ ਖੰਡਨ ਕਰਦੀ ਹੈ। ਉਕਤ ਜਾਰੀ ਪ੍ਰੈ¤ਸ ਬਿਆਨ ਵਿਚ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਡੇਰਾ ਕਾਰ ਸੇਵਾ ਕੁਰੂਕਸ਼ੇਤਰ ਵਿਖੇ ਕੀਤੀ ਗਈ, ਜਿਸ ਵਿਚ ਹਰਿਆਣਾ ਦੀ ਵਖਰੀ ਕਮੇਟੀ ਬਣਾਉਣ ਲਈ ਕੀਤੀ ਜਾ ਰਹੀ ਦੇਰੀ ’ਤੇ ਡੂੰਘਾ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੌਰਾਨ 11 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ, ਜਿਹੜੀ ਕਿ ਮੌਜੂਦਾ ਰਾਜ ਸਰਕਾਰ ਨਾਲ ਵਖਰੀ ਕਮੇਟੀ ਬਾਰੇ ਵਿਚਾਰ ਕਰੇਗੀ ਅਤੇ ਲੋੜੀਂਦੇ ਕਦਮ ਚੁਕੇਗੀ।


© 2008 SikhPress.com
Powered By Arash Info Corporation